ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ (Manpreet Badal) ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ (kewal singh dhillon) ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।